ਫਗਵਾੜਾ 4 ਅਪ੍ਰੈਲ ( ਪ੍ਰੀਤ ਕੌਰ ਪ੍ਰੀਤੀ ) ਪਵਿੱਤਰ ਅਸਥਾਨ ਮੀਰੀ-ਪੀਰੀ ਅਕਾਲ ਦਰਬਾਰ (ਵਿਦਿਆਲਾ) ਸਾਹਿਬ ਜੀ ਪਿੰਡ ਡੁਮੇਲੀ ਤਹਿਸੀਲ ਫਗਵਾੜਾ ਵਿਖੇ ਧੰਨ ਧੰਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਚਰਨ ਪਾਉਣ ਦੀ ਖੁਸ਼ੀ ਵਿਚ ਸਲਾਨਾ ਗੁਰਮਤਿ ਸਮਾਗਮ ਮੁਖੀ ਬਾਬਾ ਬਲਵਿੰਦਰ ਸਿੰਘ ਜੀ ਡੁਮੇਲੀ ਦੀ ਅਗਵਾਈ ਹੇਠ ਦੇਸ਼ ਵਿਦੇਸ਼ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਕਰਵਾਏ ਸਲਾਨਾਗੁਰਮਤਿ ਸਮਾਗਮ ਦੇ ਪਹਿਲੇ ਦਿਨ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਏ। ਸ਼ਾਮ ਨੂੰ ਧਾਰਮਿਕ ਦੀਵਾਨ ਸਜਾਇਆ ਗਿਆ। ਦੂਸਰੇ ਦਿਨ ਸਵੇਰੇ ਅੰਮ੍ਰਿਤ ਸੰਚਾਰ ਤੋਂ ਬਾਅਦ ਸ਼ਾਮ ਨੂੰ ਧਾਰਮਿਕ ਦੀਵਾਨ ਸਜਾਇਆ ਗਿਆ। ਸਮਾਗਮ ਦੇ ਤੀਸਰੇ ਅਤੇ ਆਖਰੀ ਦਿਨ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਜਾਏ ਗਏ ਧਾਰਮਿਕ ਦੀਵਾਨ ਵਿਚ ਤਖ਼ਤ ਸਾਹਿਬ ਦੇ ਸਿੰਘ ਸਾਹਿਬਾਨ, ਨਾਮ ਰਸੀਏ, ਮਹਾਪੁਰਸ਼, ਨਿਹੰਗ ਸਿੰਘ ਜੱਥੇਬੰਦੀਆਂ ਦੇ ਮਹਾਪੁਰਸ਼, ਵਿਦਵਾਨ, ਕਥਾ ਵਾਚਕ, ਗੁਰਕੀਰਤਨੀਏ, ਢਾਡੀ, ਕਵੀਸ਼ਰੀ ਸਿੰਘਾਂ ਨੇ ਗੁਰੂ ਯਸ਼ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਧਾਰਮਿਕ ਦੀਵਾਨ ਦੀ ਸਮਾਪਤੀ ਉਪਰੰਤ ਨਿਹੰਗ ਸਿੰਘਾਂ ਮਹੱਲਾ ਕੱਢਿਆ। ਜਿਸ ਵਿਚ ਘੋੜ ਦੌੜ, ਨੇਜਾ-ਬਾਜੀ ਅਤੇ ਗੱਤਕਾ ਦੇ ਜੋਹਰ ਵਿਸ਼ੇਸ਼ ਖਿਚ ਦਾ ਕੇਂਦਰ ਸਨ। ਉਪਰੰਤ ਕਬੱਡੀ ਦਾ ਮੈਚ ਕਰਵਾਇਆ ਗਿਆ। ਜਿਸ ਵਿਚ ਉਚ ਕੋਟੀ ਦੇ ਖਿਡਾਰੀਆਂ ਨੇ ਆਪਣੇ ਜੋਹਰ ਦਿਖਾਏ। ਸੰਤ ਬਾਬਾ ਬਲਵਿੰਦਰ ਸਿੰਘ ਨੇ ਸਮੂਹ ਸੰਗਤਾਂ ਨੂੰ ਗੁਰੂ ਮਹਾਰਾਜ ਦੇ ਲੜ ਲੱਗਣ ਲਈ ਪ੍ਰੇਰਿਆ। ਸੇਵਾਦਾਰਾਂ ਵਲੋਂ ਚਾਹ ਪਕੌੜੇ ਅਤੇ ਲੰਗਰ ਦੀ ਸੇਵਾ ਅਤੁੱਟ ਵਰਤਾਈ ਗਈ। ਇਲਾਕੇ ਭਰ ਦੀਆਂ ਸੰਗਤਾਂ ਨੂੰ ਵੱਡੀ ਗਿਣਤੀ ਵਿਚ ਪਰਿਵਾਰਾਂ ਸਮੇਤ ਸਮਾਗਮ ‘ਚ ਸ਼ਾਮਲ ਹੋ ਕੇ ਗੁਰੂ ਸਾਹਿਬ ਅਤੇ ਮਹਾਰਪੁਰਸ਼ਾਂ ਦਾ ਆਸ਼ੀਰਵਾਦ ਲਿਆ। ਪ੍ਰਮੁੱਖ ਸ਼ਖਸੀਅਤਾਂ ਅਤੇ ਸੇਵਾਦਾਰਾਂ ਨੂੰ ਸਨਮਾਨਤ ਵੀ ਕੀਤਾ ਗਿਆ।ਤਸਵੀਰ 002, ਕੈਪਸ਼ਨ- ਪਿੰਡ ਡੁਮੇਲੀ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ਦੇ ਦ੍ਰਿਸ਼।ਫਗਵਾੜਾ ਹੁਸ਼ਿਆਰਪੁਰ ਰੋਡ ‘ਤੇ ਖਾਟੀ ਦੇ ਨਜਦੀਕ ਤਿੰਨ ਵਾਹਨ ਟਕਰਾਏ, ਵੱਡਾ ਹਾਦਸਾ ਟਲਿਆ* ਇਕ ਜਖਮੀ, ਵਾਹਨਾਂ ਦਾ ਵੀ ਹੋਇਆ ਨੁਕਸਾਨ
ਫਗਵਾੜਾ 4 ਅਪ੍ਰੈਲ ( ਪ੍ਰੀਤ ਕੌਰ ਪ੍ਰੀਤੀ ) ਫਗਵਾੜਾ ਹੁੁਸ਼ਿਆਰਪੁਰ ਰੋਡ ‘ਤੇ ਪਿੰਡ ਖਾਟੀ ਦੇ ਨਜਦੀਕ ਉਸ ਸਮੇਂ ਵੱਡਾ ਹਾਦਸਾ ਹੋਣ ਤੋਂ ਟਲ ਗਿਆ ਜਦੋਂ ਤਿੰਨ ਵਾਹਨ ਆਪਸ ਵਿਚ ਟਕਰਾ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਦੁਪਿਹਰ ਕਰੀਬ 12 ਵਜੇ ਫਗਵਾੜਾ ਤੋਂ ਹੁਸ਼ਿਆਰਪੁਰ ਸਾਈਡ ਨੂੰ ਜਾ ਰਹੇ ਕੈਂਟਰ ਦੇ ਅੱਗੇ ਜਾ ਰਹੀ ਕਾਰ ਦੇ ਚਾਲਕ ਨੇ ਅਚਾਨਕ ਬ੍ਰੇਕ ਲਗਾ ਦਿੱਤੀ। ਜਿਸ ਤੇ ਕੈਂਟਰ ਚਾਲਕ ਨੇ ਕੈਂਟਰ ਸੱਜੇ ਪਾਸੇ ਨੂੰ ਕੱਟਿਆ ਤਾਂ ਸਾਹਮਣੇ ਤੋਂ ਆ ਰਹੇ ਅਸ਼ੋਕ ਲੀਲੈਂਡ ਨਾਲ ਟਕਰਾ ਗਿਆ। ਇਸੇ ਦੌਰਾਨ ਪਿੱਛੋਂ ਆ ਰਹੀ ਇਕ ਅਰਟਿਗਾ ਕਾਰ ਵੀ ਦੁਰਘਟਨਾ ਦਾ ਸ਼ਿਕਾਰ ਹੋ ਗਈ। ਗਨੀਮਤ ਇਹ ਰਹੀ ਕਿ ਇਸ ਹਾਦਸੇ ਵਿਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਇਕ ਵਿਅਕਤੀ ਦੇ ਜਖਮੀ ਹੋਣ ਦੀ ਸੂਚਨਾ ਹੈ। ਹਾਦਸੇ ਵਿਚ ਵਾਹਨਾਂ ਦਾ ਵੀ ਨੁਕਸਾਨ ਹੋਇਆ ਹੈ।
Spread the loveਬਲਵੰਤ ਸਿੰਘ ਸਿੱਧੂ 18 ਸਤੰਬਰ 2026=ਮੁੰਬਈ: ਪੰਜਾਬ ਕ੍ਰਿਕਟ ਐਸੋਸੀਏਸ਼ਨ ਨੇ ਕ੍ਰਿਕਟ ਦੇ ਖੇਤਰ ਵਿੱਚ ਪੰਜਾਬ ਦੀ ਮਜ਼ਬੂਤ ਪਛਾਣ ਨੂੰ ਹੋਰ ਉੱਚਾਈ ਦੇਣ ਵੱਲ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਦਿਆਂ ਮੁੰਬਈ…
Spread the love ਤਪਾ ਮੰਡੀ 16 ਸਤੰਬਰ (ਗੋਲਡੀ ਵਿਆਸ) ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਸੰਤ ਬਾਬਾ ਪੰਜਾਬ ਸਿੰਘ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ…

