*ਪੰਜਾਬ ਸਰਕਾਰ ਨੇ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਕੀਤੇ ਵਿਆਪਕ ਉਪਰਾਲੇ: ਵਿਧਾਇਕ ਉੱਗੋਕੇ* *ਐੱਸਡੀਐਮ ਆਯੂਸ਼ ਗੋਇਲ ਵਲੋਂ ਖਿਡਾਰੀਆਂ ਨੂੰ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਕਰਵਾ ਕੇ ਭਾਗ ਲੈਣ ਦੀ ਅਪੀਲ*

Spread the love
ਤਪਾ ਮੰਡੀ, 13 ਅਗਸਤ (,ਗੋਲਡੀ ਵਿਆਸ)ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੀਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਸੀਜ਼ਨ-4 ਤਹਿਤ ਅੱਜ ਜ਼ਿਲ੍ਹਾ ਬਰਨਾਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਖੋਂ ਕਲਾਂ ਵਿਖੇ ਮਸ਼ਾਲ ਮਾਰਚ ਦਾ ਭਰਵਾਂ ਅਤੇ ਸ਼ਾਨਦਾਰ ਸਵਾਗਤ ਕੀਤਾ ਗਿਆ।ਇਸ ਮੌਕੇ ਵਿਧਾਇਕ ਹਲਕਾ ਭਦੌੜ ਲਾਭ ਸਿੰਘ ਉੱਗੋਕੇ, ਚੇਅਰਮੈਨ ਮਾਰਕੀਟ ਕਮੇਟੀ ਤਪਾ ਤਰਸੇਮ ਸਿੰਘ ਕਾਹਨੇਕੇ, ਹਲਕਾ ਬਰਨਾਲਾ ਇੰਚਾਰਜ ਹਰਿੰਦਰ ਧਾਲੀਵਾਲ, ਚੇਅਰਮੈਨ ਮਾਰਕੀਟ ਕਮੇਟੀ ਬਰਨਾਲਾ ਜਸਵਿੰਦਰ ਸੰਘੇੜਾ ਸਮੇਤ ਕੌਮਾਂਤਰੀ ਅਤੇ ਕੌਮੀ ਖਿਡਾਰੀਆਂ ਸਮੇਤ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਖੇਡ ਪ੍ਰੇਮੀਆਂ ਵੱਲੋਂ ਵੀ ਮਸ਼ਾਲ ਦਾ ਪੂਰੇ ਜੋਸ਼ ਤੇ ਉਤਸ਼ਾਹ ਨਾਲ ਇੱਥੇ ਪਹੁੰਚਣ ‘ਤੇ ਸਵਾਗਤ ਕੀਤਾ ਗਿਆ। ਇਸ ਮੌਕੇ ਖਿਡਾਰੀਆਂ ਅਤੇ ਜ਼ਿਲ੍ਹਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਕਿਹਾ ਕਿ ਇਹ ਖੇਡਾਂ ਪਿੰਡਾਂ ਅਤੇ ਸ਼ਹਿਰਾਂ ਦੇ ਕੋਨੇ-ਕੋਨੇ ਵਿੱਚੋਂ ਛੁਪੀ ਹੋਈ ਖੇਡ ਪ੍ਰਤਿਭਾ ਨੂੰ ਬਾਹਰ ਲਿਆਉਣ ਦਾ ਇੱਕ ਵੱਡਾ ਮੰਚ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦਾ ਮੁੱਖ ਟੀਚਾ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਵੱਲ ਮੋੜ ਕੇ ਨਸ਼ਿਆਂ ਦੇ ਕੋਹੜ ਨੂੰ ਜੜ੍ਹੋਂ ਖ਼ਤਮ ਕਰਨਾ ਅਤੇ ਇੱਕ ਨਰੋਏ ਤੇ ਸਿਹਤਮੰਦ ਸਮਾਜ ਦਾ ਨਿਰਮਾਣ ਕਰਨਾ ਹੈ।ਇਸ ਮੌਕੇ ਐੱਸ ਡੀ ਐਮ ਆਯੂਸ਼ ਗੋਇਲ ਨੇ ਕਿਹਾ ਕਿ ਇਹ ਸਾਡੇ ਹੋਣਹਾਰ ਖਿਡਾਰੀਆਂ ਲਈ ਇੱਕ ਸੁਨਹਿਰੀ ਮੌਕਾ ਹੈ, ਜਿੱਥੇ ਉਹ ਬਲਾਕ, ਜ਼ਿਲ੍ਹਾ ਅਤੇ ਰਾਜ ਪੱਧਰੀ ਖੇਡ ਮੁਕਾਬਲਿਆਂ ਲਈ ਆਪਣੀ ਰਜਿਸਟ੍ਰੇਸ਼ਨ ਕਰਵਾ ਕੇ ਆਪਣੇ ਖੇਡ ਹੁਨਰ ਦਾ ਸ਼ਾਨਦਾਰ ਪ੍ਰਗਟਾਵਾ ਕਰ ਸਕਦੇ ਹਨ। ਚੇਅਰਮੈਨ ਤਰਸੇਮ ਸਿੰਘ ਕਾਹਨੇਕੇ ਨੇ ਕਿਹਾ ਕਿ ਪਿਛਲੇ ਸਾਲ ‘ਖੇਡਾਂ ਵਤਨ ਪੰਜਾਬ ਦੀਆਂ’ ਦੌਰਾਨ ਜ਼ਿਲ੍ਹੇ ਦੇ ਖਿਡਾਰੀਆਂ ਨੇ ਜਿਸ ਜੋਸ਼ ਨਾਲ ਹਿੱਸਾ ਲੈ ਕੇ ਆਪਣੇ ਹੁਨਰ ਦਾ ਲੋਹਾ ਮਨਵਾਇਆ ਸੀ, ਇਸ ਵਾਰ ਉਸ ਤੋਂ ਵੀ ਵੱਧ ਉਤਸ਼ਾਹ ਨਾਲ ਹਿੱਸਾ ਲੈਣ ਦੀ ਲੋੜ ਹੈ ਤਾਂ ਜੋ ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਘਰ-ਘਰ ਪਹੁੰਚਾਉਣ ਦੇ ਲਏ ਗਏ ਸੁਪਨੇ ਨੂੰ ਜ਼ਿਲ੍ਹਾ ਬਰਨਾਲਾ ਵਿੱਚ ਜੋਸ਼ੋ-ਖਰੋਸ਼ ਨਾਲ ਅਮਲੀ ਜਾਮਾ ਪਹਿਨਾਇਆ ਜਾ ਸਕੇ।ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਰੁਪੇਸ਼ ਕੁਮਾਰ ਅਤੇ ਖੇਡ ਵਿਭਾਗ ਬਰਨਾਲਾ ਦੇ ਕੋਚ, ਡੀਡੀਪੀਓ ਬਰਨਾਲਾ ਸ਼ਵਿੰਦਰ ਸਿੰਘ, ਜ਼ਿਲ੍ਹਾ ਖੇਡ ਵਿੰਗ ਦੇ ਪ੍ਰਧਾਨ ਗੁਰਸੇਵਕ ਸਿੰਘ, ਕੌਮਾਂਤਰੀ ਖਿਡਾਰੀ ਰਾਜਪਾਲ ਸਿੰਘ, ਜਸਪਾਲ ਸਿੰਘ, ਬਲਵਿੰਦਰ ਸਿੰਘ, ਸ਼ਰੀਫ਼ ਖਾਂ, ਸੰਦੀਪ ਕੌਰ, ਵੱਖ-ਵੱਖ ਵਿਭਾਗਾਂ ਦੇ ਕਰਮਚਾਰੀ, ਪੱਖੋਂ ਕਲਾਂ ਸਕੂਲ ਦਾ ਸਟਾਫ ਅਤੇ ਸਮੂਹ ਪੰਚਾਇਤ ਮੌਜੂਦ ਸੀ।
  • Related Posts

    ਅਬੋਹਰ ਬਾਰ ਐਸੋਸੀਏਸ਼ਨ ਚੋਣਾਂ: ਅਮਨਦੀਪ ਬੱਬੂ ਧਾਰੀਵਾਲ ਅਤੇ ਸਮੁੱਚੀ ਟੀਮ ਨੂੰ ਜਿੱਤ ‘ਤੇ ਮਿਲੀਆਂ ਮੁਬਾਰਕਾਂ

    Spread the love

    Spread the love ਪੱਟੀ ਸਦੀਕ, 14 ਸਤੰਬਰ (ਪੱਤਰ ਪ੍ਰੇਰਕ): ਸਥਾਨਕ ਬਾਰ ਐਸੋਸੀਏਸ਼ਨ ਦੀਆਂ ਹੋਈਆਂ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨ ਵਾਲੇ ਨੁਮਾਇੰਦਿਆਂ ਨੂੰ ਵਕੀਲ ਭਾਈਚਾਰੇ ਵੱਲੋਂ ਭਰਵੀਆਂ ਵਧਾਈਆਂ ਦਿੱਤੀਆਂ ਗਈਆਂ ਹਨ।…

    ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਸਫਲ ਸੈਮੀਨਾਰ ਆਯੋਜਿਤ

    Spread the love

    Spread the love ਅੰਮ੍ਰਿਤਸਰ 14ਸਤੰਬਰ(ਮਨਜੀਤ ਸਿੰਘ ਸ਼ੇਰਗਿੱਲ ) =ਸਮਾਜ ਸੇਵਾ ਦੇ ਖੇਤਰ ਵਿੱਚ ਸਰਗਰਮ ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਅਤੇ ਜਨ ਕਲਿਆਣ ਸੰਗਠਨ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਇੱਕ ਪ੍ਰੇਰਣਾਦਾਇਕ…

    Leave a Reply

    Your email address will not be published. Required fields are marked *