ਭਾਰਤ ਕੋ ਜਾਨੋਂ ਰਾਜ ਪੱਧਰੀ ਕੁਇਜ਼ ਮੁਕਾਬਲੇ ਵਿੱਚ ਬਾਬਾ ਫਰੀਦ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਤੀਜਾ ਸਥਾਨ

Spread the love
ਫਰੀਦਕੋਟ/ਕੋਟਕਪੂਰਾ, 26 ਨਵੰਬਰ (ਗੁਰਦੀਪ ਸਿੰਘ ਢਿੱਲੋਂ) :- ਬੀਤੇ ਦਿਨੀਂ ਬਠਿੰਡਾ ਵਿਖੇ ਭਾਰਤ ਕੋ ਜਾਨੋ ਕੁਇਜ਼ ਮੁਕਾਬਲਾ ਕਰਵਾਇਆ ਗਿਆ, ਜਿਸ ਵਿੱਚ ਸੀਨੀਅਰ ਵਰਗ ਦੇ ਲਗਭਗ 22 ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਵਿੱਚ ਬਾਬਾ ਫਰੀਦ ਪਬਲਿਕ ਸਕੂਲ ਫਰੀਦਕੋਟ ਦੇ ਵਿਦਿਆਰਥੀਆਂ ਨੇ ਵੀ ਹਿੱਸਾ ਲਿਆ। ਇਸ ਮੁਕਾਬਲੇ ਵਿੱਚ ਆਪਣੀ ਵਧੀਆ ਕਾਰਗੁਜ਼ਾਰੀ ਪੇਸ਼ ਕਰਦੇ ਹੋਏ ਸੀਨੀਅਰ ਵਰਗ ਦੀ ਪਰਿਨਾਜ਼ ਕੌਰ ਬਰਾੜ ਨੌਵੀਂ, ਲਵਲੀਨ ਕੌਰ ਨੌਵੀਂ ਨੇ ਤੀਜਾ ਸਥਾਨ ਹਾਸਿਲ ਕੀਤਾ। ਇਹਨਾਂ ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਟਰਾਫੀ ਨਾਲ ਸਨਮਾਨਿਤ ਕੀਤਾ ਗਿਆ। ਸਕੂਲ ਦੇ ਅਧਿਕਾਰੀਆਂ ਵੱਲੋਂ ਇਹਨਾਂ ਵਿਦਿਆਰਥੀਆਂ ਦੀ ਹੌਸਲਾ ਅਫ਼ਜਾਈ ਕੀਤੀ ਗਈ ਅਤੇ ਨਾਲ ਹੀ ਉਹਨਾਂ ਨੇ ਸਾਰੇ ਵਿਦਿਆਰਥੀਆਂ ਨੂੰ ਹੋਰ ਵੀ ਕਰੜੀ ਮਿਹਨਤ ਕਰਨ ਦੇ ਲਈ ਪ੍ਰੇਰਿਆ ਤੇ ਕਿਹਾ ਕਿ ਸਾਨੂੰ ਆਪਣੀਆਂ ਕਮੀਆਂ ਤੋਂ ਸਿੱਖਦੇ ਹੋਏ ਅੱਗੇ ਵਧਣ ਦੇ ਲਈ ਦ੍ਰਿੜ ਇਰਾਦਾ ਕਰਨਾ ਚਾਹੀਦਾ ਹੈ। ਅਦਾਰੇ ਦੇ ਚੇਅਰਮੈਨ ਸਿਮਰਜੀਤ ਸਿੰਘ ਸੇਖੋਂ ਨੇ ਵੀ ਇਹਨਾਂ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਭਵਿੱਖ
ਵਿੱਚ ਹੋਰ ਉਚੇਰੀਆਂ ਪ੍ਰਾਪਤੀਆਂ ਹਾਸਲ ਕਰਨ ਦੇ ਲਈ ਪ੍ਰੇਰਿਤ ਕੀਤਾ। ਉਹਨਾਂ ਕਿਹਾ ਕਿ ਸਾਨੂੰ ਹਮੇਸ਼ਾ ਚੜ੍ਹਦੀਕਲਾ ਵਿੱਚ ਰਹਿ ਕੇ ਹੀ ਅੱਗੇ ਵਧਣਾ ਚਾਹੀਦਾ ਹੈ। ਉੱਚੀ ਸੋਚ ਅਤੇ ਆਸ਼ਾਵਾਦੀ ਰਹਿਣ ਵਾਲਾ ਵਿਅਕਤੀ ਹੀ ਆਪਣੀ ਜ਼ਿੰਦਗੀ ਦੇ ਹਰ ਮੁਕਾਮ ਨੂੰ ਹਾਸਲ ਕਰ ਸਕਦਾ ਹੈ।

More News Youtube Facebook Whatsapp Home

 

  • Related Posts

    *ਵਾਲੀਬਾਲ ਮੁਕਾਬਲੇ: ਵਿਧਾਇਕ ਲਾਭ ਸਿੰਘ ਉੱਗੋਕੇ ਨੇ ਕੀਤੀ ਖਿਡਾਰੀਆਂ ਦੀ ਹੌਸਲਾ ਅਫਜ਼ਾਈ* *ਰੂੜੇਕੇ ਕਲਾਂ ਅਤੇ ਬਡਬਰ ਟੀਮਾਂ ਨੇ ਵੱਖ ਵੱਖ ਸ਼੍ਰੇਣੀਆਂ ਵਿਚ ਬਾਜ਼ੀ ਮਾਰੀ*

    Spread the love

    Spread the loveਤਪਾ ਮੰਡੀ, 14 ਸਤੰਬਰ( ਗੋਲਡੀ ਵਿਆਸ)=ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ 4 ਦੇ ਬਲਾਕ ਬਰਨਾਲਾ ਦੇ ਮੁਕਾਬਲਿਆਂ ਦੇ ਅੱਜ ਪਹਿਲੇ ਦਿਨ ਵਾਲੀਬਾਲ ਦੇ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੂੜੇਕੇ…

    ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਬੰਗਾ ਬਲਾਕ ਵਿੱਚ ਖੇਡਾਂ ਦਾ ਸ਼ਾਨਦਾਰ ਆਗਾਜ਼

    Spread the love

    Spread the loveਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ, 14 ਸਤੰਬਰ(ਜਤਿੰਦਰ ਪਾਲ ਸਿੰਘ ਕਲੇਰ ) ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਖੇਡ ਪ੍ਰਤਿਭਾਵਾਂ ਨੂੰ ਉਤਸ਼ਾਹਿਤ ਕਰਨ ਲਈ ਕਰਵਾਈਆਂ ਜਾ…

    Leave a Reply

    Your email address will not be published. Required fields are marked *