ਵਿਦਿਆਰਥੀਆਂ ਨੂੰ ਛੁੱਟੀਆਂ ਦੌਰਾਨ ਕੋਈ ਸਕਿਲ ਸਿੱਖਣ ਦੀ ਦਿੱਤੀ ਸਲਾਹ

Spread the love

ਨਿਹਾਲ ਸਿੰਘ ਵਾਲਾ, 10 ਜੂਨ ( ਪ ਪ)–ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਦੇ ਪ੍ਰਬੰਧਕਾਂ ਵੱਲੋਂ ਆਪਣੇ ਅਦਾਰੇ ਦੇ ਬੱਚਿਆਂ ਨੂੰ ਗਰਮੀ ਦੀਆਂ ਛੁੱਟੀਆਂ ਦੌਰਾਨ ਸਮੇਂ ਦੀ ਸੁਚੱਜੀ ਵਰਤੋਂ ਕਰਨ ਦੇ ਨੁਕਤੇ ਵੈਬੀਨਾਰ ਰਾਹੀਂ ਸਮਝਾਏ ਗਏ। ਪ੍ਰਿੰਸੀਪਲ ਗੁਰਪ੍ਰੀਤ ਕੌਰ ਨੇ ਕਿਹਾ ਕਿ ਗਰਮੀ ਦੌਰਾਨ ਦੁਪਹਿਰ ਸਮੇਂ ਬਾਹਰ ਨਾ ਨਿਕਲਿਆ ਜਾਵੇ। ਸਵੇਰ ਅਤੇ ਸ਼ਾਮ ਸਮੇਂ ਹੀ ਬਾਹਰ ਖੇਡਣ ਲਈ ਨਿਕਲਿਆ ਜਾਵੇ। ਉਨ੍ਹਾਂ ਨੇ ਗਰਮੀ ਦੌਰਾਨ ਸੂਤੀ ਤੇ ਢਿੱਲੇ ਕੱਪੜੇ ਪਹਿਨਣ ਅਤੇ ਦਿਨ ਵਿੱਚ ਦੋ ਵਾਰ ਨਹਾਉਣ ਦੀ ਸਲਾਹ ਦਿੱਤੀ। ਮੈਨੇਜਿੰਗ ਡਾਇਰੈਕਟਰ ਪ੍ਰਿੰਸੀਪਲ ਮਹਿੰਦਰ ਕੌਰ ਢਿੱਲੋਂ ਨੇ ਕਿਹਾ ਕਿ ਸਮਾਂ ਬੇਹੱਦ ਕੀਮਤੀ ਹੈ ਜੋ ਇੱਕ ਵਾਰ ਬੀਤਣ ਉਪਰੰਤ ਵਾਪਸ ਨਹੀਂ ਆਉਂਦਾ। ਇਸ ਲਈ ਛੁੱਟੀਆਂ ਦੇ ਮਿਲੇ ਕੰਮ ਨੂੰ ਵਧੀਆ ਢੰਗ ਨਾਲ ਕਰਨਾ ਜ਼ਰੂਰੀ ਹੈ। ਉਨ੍ਹਾਂ ਨੇ ਬੱਚਿਆਂ ਨੂੰ ਮਾਪਿਆਂ ਨਾਲ ਉਨ੍ਹਾਂ ਦੇ ਕੰਮਾਂ ਵਿੱਚ ਹੱਥ ਵਟਾਉਣ ਦੀ ਤਾਕੀਦ ਵੀ ਕੀਤੀ। ਬਾਨੀ ਪ੍ਰਿੰਸੀਪਲ ਭੁਪਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਛੁੱਟੀਆਂ ਦੌਰਾਨ ਸੂਝਵਾਨ ਬੱਚੇ ਕੋਈ ਨਾ ਕੋਈ ਸਕਿਲ ਸਿੱਖਕੇ ਆਪਣਾ ਭਵਿੱਖ ਰੌਸ਼ਨ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜਿਸ ਇਨਸਾਨ ਕੋਲ ਕੋਈ ਗੁਣ ਹੁੰਦਾ ਹੈ ਉਹ ਜ਼ਿੰਦਗੀ ਵਿੱਚ ਮਾਰ ਨਹੀਂ ਖਾਂਦਾ। ਵਾਈਸ ਪ੍ਰਿੰਸੀਪਲ ਮੈਡਮ ਮੀਨਾ ਜੈਨ ਨੇ ਬੱਚਿਆਂ ਨੂੰ ਤੇਜ ਧੁੱਪ ਦੌਰਾਨ ਘਰੇ ਰਹਿਕੇ ਸਕੂਲ ਦੇ ਨਿਰਧਾਰਤ ਪਾਠਕ੍ਰਮ ਦੀ ਤਿਆਰੀ ਕਰਨ ਦੇ ਨਾਲੋ-ਨਾਲ ਚੰਗੀਆਂ ਪੁਸਤਕਾਂ ਪੜ੍ਹਣ ਦੀ ਸਲਾਹ ਦਿੱਤੀ। ਉਨ੍ਹਾਂ ਕਿਹਾ ਕਿ ਵਧੀਆ ਕਿਤਾਬਾਂ ਸੱਚੇ ਦੋਸਤਾਂ ਵਾਂਗ ਜੀਵਨ ਪੰਧ ਦੌਰਾਨ ਸਾਡਾ ਮਾਰਗ ਦਰਸ਼ਨ ਕਰਨ ਵਿੱਚ ਸਹਾਈ ਹੁੰਦੀਆਂ ਹਨ। ਮੈਡਮ ਸੁਨਿਧੀ ਮਿੱਤਲ ਨੇ ਕਿਹਾ ਕਿ ਜੇਕਰ ਕਿਸੇ ਬੱਚੇ ਨੂੰ ਛੁੱਟੀਆਂ ਦੌਰਾਨ ਪੜ੍ਹਾਈ ਵਿੱਚ ਕੋਈ ਦਿੱਕਤ ਆਉਂਦੀ ਹੋਵੇ ਤਾਂ ਉਹ ਆਨ ਲਾਈਨ ਆਪਣੇ ਸੁਹਿਰਦ ਅਧਿਆਪਕਾਂ ਨਾਲ ਸੰਪਰਕ ਕਰਕੇ ਉਨ੍ਹਾਂ ਤੋਂ ਯੋਗ ਅਗਵਾਈ ਲੈ ਸਕਦਾ ਹੈ। ਪ੍ਰੋਗਰਾਮ ਅਫ਼ਸਰ ਗੁਰਚਰਨ ਸਿੰਘ ਰਾਮਾਂ ਨੇ ਤੇਜ ਧੁੱਪ ਦੌਰਾਨ ਆਪਣੇ ਆਪ ਨੂੰ ਮਹਿਫੂਜ ਰੱਖਣ ਲਈ ਵੱਧ ਤੋਂ ਵੱਧ ਪਾਣੀ ਪੀਣ ਅਤੇ ਘਰ ਦੀ ਬਣੀ ਲੱਸੀ ਪੀਣ ਦੀ ਸਲਾਹ ਦਿੱਤੀ। ਉਨ੍ਹਾਂ ਨੇ ਤੰਦਰੁਸਤ ਰਹਿਣ ਲਈ ਫਾਸਟ ਫੂਡ ਅਤੇ ਬਜ਼ਾਰੂ ਚੀਜਾਂ ਦੇ ਸੇਵਨ ਤੋਂ ਦੂਰ ਰਹਿਣ ਦੀ ਤਾਕੀਦ ਕੀਤੀ।

  • Related Posts

    ਕਾਠਗੜ੍ਹ ਮੋੜ ਤੋਂ ਬੱਲੋਂਵਾਲ ਸੌਂਖੜੀ ਤੱਕ 8 ਕਰੋੜ 90 ਲੱਖ ਦੀ ਲਾਗਤ ਨਾਲ ਬਣਨ ਵਾਲੀ 12 ਕਿਲੋਮੀਟਰ ਸੜਕ ਤੇ ਪੁਲਾਂ ਦੇ ਨਿਰਮਾਣ ਕਾਰਜ ਹੋਏ ਸ਼ੁਰੂ

    Spread the love

    Spread the loveਬਲਾਚੌਰ, 27 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ):=ਕਾਠਗੜ੍ਹ ਮੋੜ ਤੋਂ ਲੈ ਕੇ ਬੱਲੋਂਵਾਲ ਸੌਂਖੜੀ ਕਾਲਜ ਤੇ ਯੂਨੀਵਰਸਿਟੀ ਤੱਕ ਜਾਣ ਵਾਲੀ 18 ਫੁੱਟ ਚੌੜੀ ਅਤੇ 12 ਕਿਲੋਮੀਟਰ ਲੰਬੀ ਅਹਿਮ ਸੜਕ…

    ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਸ੍ਰੀ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਵਿਖੇ ਟੇਕਿਆ ਮੱਥਾ ਵਾਲਮੀਕਿ ਭਾਈਚਾਰੇ ਨਾਲ ਮੀਟਿੰਗ ਕਰਕੇ ਸੁਣੀਆਂ ਮੁਸ਼ਕਲਾਂ, ਪਹਿਲ ਦੇ ਆਧਾਰ ‘ਤੇ ਹੱਲ ਦਾ ਦਿੱਤਾ ਭਰੋਸਾ

    Spread the love

    Spread the love ਅੰਮ੍ਰਿਤਸਰ, 27 ਜੁਲਾਈ (   ਮਨਜੀਤ ਸਿੰਘ ਸ਼ੇਰਗਿੱਲ )=ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐੱਨ.ਐੱਚ.ਆਰ.ਸੀ.), ਨਵੀਂ ਦਿੱਲੀ ਦੇ ਮੈਂਬਰ ਸ੍ਰੀ ਪ੍ਰਿਯੰਕ ਕਾਨੂੰਨਗੋ ਨੇ ਅੱਜ ਆਪਣੇ ਅੰਮ੍ਰਿਤਸਰ ਦੌਰੇ ਦੌਰਾਨ ਸ਼ਹਿਰ ਦੇ…

    Leave a Reply

    Your email address will not be published. Required fields are marked *