1 ਜੁਲਾਈ ਤੋਂ 15 ਅਗਸਤ ਤੱਕ ਚੱਲ ਰਹੀ ਹੈ ਮਾਈ ਭਾਰਤ (MY Bharat) ਤੀਬਰ ਰਜਿਸਟ੍ਰੇਸ਼ਨ ਅਤੇ ਜਾਗਰੂਕਤਾ ਮੁਹਿੰਮ 15 ਤੋਂ 29 ਸਾਲ ਦੇ ਨੌਜਵਾਨ ਵੱਧ ਤੋਂ ਵੱਧ ਗਿਣਤੀ ਵਿੱਚ MY Bharat ਪੋਰਟਲ ‘ਤੇ ਕਰਵਾਉਣ ਰਜਿਸਟ੍ਰੇਸ਼ਨ : ਜ਼ਿਲ੍ਹਾ ਯੂਥ ਅਫ਼ਸਰ

Spread the love
ਅੰਮ੍ਰਿਤਸਰ, 07 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ) ਜ਼ਿਲ੍ਹਾ ਯੂਥ ਅਫ਼ਸਰ ਸ੍ਰੀਮਤੀ ਸੰਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਦੇ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਾਈ ਭਾਰਤ (ਮੇਰਾ ਯੁਵਾ ਭਾਰਤ) ਵੱਲੋਂ ਦੇਸ਼ ਭਰ ਵਿੱਚ 1 ਜੁਲਾਈ ਤੋਂ 15 ਅਗਸਤ, 2026 ਤੱਕ ਤੀਬਰ ਰਜਿਸਟ੍ਰੇਸ਼ਨ ਅਤੇ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦਾ ਉਦੇਸ਼ ਵੱਧ ਤੋਂ ਵੱਧ ਨੌਜਵਾਨਾਂ ਨੂੰ MY Bharat ਪੋਰਟਲ ਨਾਲ ਜੋੜਨਾ ਅਤੇ ਉਨ੍ਹਾਂ ਨੂੰ ਰਾਸ਼ਟਰ ਨਿਰਮਾਣ ਨਾਲ ਸਬੰਧਿਤ ਗਤੀਵਿਧੀਆਂ ਵਿੱਚ ਭਾਗੀਦਾਰ ਬਣਾਉਣਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਕਾਲਜਾਂ, ਯੂਨੀਵਰਸਿਟੀਆਂ, ਉਦਯੋਗਿਕ ਸਿਖਲਾਈ ਸੰਸਥਾਵਾਂ (ਆਈ.ਟੀ.ਆਈ.), ਸਕੂਲਾਂ, ਐਨ.ਐੱਸ.ਐੱਸ. ਇਕਾਈਆਂ, ਨਹਿਰੂ ਯੁਵਾ ਕੇਂਦਰ ਨਾਲ ਸਬੰਧਤ ਯੂਥ ਕਲੱਬਾਂ ਅਤੇ ਹੋਰ ਵਿੱਦਿਅਕ ਅਤੇ ਸਮਾਜਿਕ ਸੰਸਥਾਵਾਂ ਵਿੱਚ ਵਿਸ਼ੇਸ਼ ਰਜਿਸਟ੍ਰੇਸ਼ਨ ਕੈਂਪ, ਜਾਗਰੂਕਤਾ ਪ੍ਰੋਗਰਾਮ, ਰੈਲੀਆਂ ਅਤੇ ਜਨ-ਸੰਪਰਕ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਇਸ ਤੋਂ ਇਲਾਵਾ ਹੁਨਰ ਵਿਕਾਸ ਪ੍ਰੋਗਰਾਮਾਂ, ਸਫਾਈ ਮੁਹਿੰਮਾਂ, ਰੁੱਖ ਲਗਾਉਣ ਦੀਆਂ ਮੁਹਿੰਮਾਂ, ਖੂਨਦਾਨ ਕੈਂਪਾਂ, ਸਮਾਜ ਸੇਵਾ ਗਤੀਵਿਧੀਆਂ ਅਤੇ ਹੋਰ ਯੁਵਾ ਕੇਂਦਰਿਤ ਪ੍ਰੋਗਰਾਮਾਂ ਦੌਰਾਨ ਵੀ ਨੌਜਵਾਨਾਂ ਨੂੰ ਰਜਿਸਟ੍ਰੇਸ਼ਨ ਲਈ ਪ੍ਰੇਰਿਤ ਕੀਤਾ ਜਾਵੇਗਾ। ਜ਼ਿਲ੍ਹਾ ਯੂਥ ਅਫ਼ਸਰ ਨੇ ਕਿਹਾ ਕਿ MY Bharat ਸਿਰਫ਼ ਇੱਕ ਰਜਿਸਟ੍ਰੇਸ਼ਨ ਪੋਰਟਲ ਨਹੀਂ, ਸਗੋਂ ਨੌਜਵਾਨਾਂ ਨੂੰ ਦੇਸ਼ ਦੇ ਵਿਕਾਸ ਨਾਲ ਜੋੜਨ ਲਈ ਇੱਕ ਮਹੱਤਵਪੂਰਨ ਪਹਿਲ ਹੈ। ਇਸ ਪਲੇਟਫਾਰਮ ਰਾਹੀਂ ਨੌਜਵਾਨਾਂ ਨੂੰ ਸਵੈ-ਸੇਵਾ (ਵਲੰਟੀਅਰਿਜ਼ਮ), ਲੀਡਰਸ਼ਿਪ ਵਿਕਾਸ, ਸ਼ਖਸੀਅਤ ਨਿਰਮਾਣ ਅਤੇ ਵੱਖ-ਵੱਖ ਸਰਕਾਰੀ ਅਤੇ ਸਮਾਜਿਕ ਪ੍ਰੋਗਰਾਮਾਂ ਵਿੱਚ ਭਾਗ ਲੈਣ ਦੇ ਮੌਕੇ ਪ੍ਰਾਪਤ ਹੋਣਗੇ। ਸ੍ਰੀਮਤੀ ਸੰਦੀਪ ਕੌਰ ਨੇ ਜ਼ਿਲ੍ਹਾ ਅੰਮ੍ਰਿਤਸਰ ਦੇ ਸਾਰੇ ਕਾਲਜਾਂ, ਸਕੂਲਾਂ, ਆਈ.ਟੀ.ਆਈ., ਯੂਥ ਕਲੱਬਾਂ, ਸਵੈ-ਸੇਵੀ ਸੰਸਥਾਵਾਂ ਅਤੇ 15 ਤੋਂ 29 ਸਾਲ ਦੀ ਉਮਰ ਵਰਗ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਵਿੱਚ ਵੱਧ ਤੋਂ ਵੱਧ ਭਾਗ ਲੈਣ ਅਤੇ MY Bharat ਪੋਰਟਲ (www.mybharat.gov.in) ‘ਤੇ ਆਪਣੀ ਰਜਿਸਟ੍ਰੇਸ਼ਨ ਕਰਵਾਉਣ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਨੌਜਵਾਨਾਂ ਦੀ ਭਰਪੂਰ ਭਾਗੀਦਾਰੀ ਨਾਲ ਇਹ ਮੁਹਿੰਮ ਸਫਲ ਹੋਵੇਗੀ ਅਤੇ ਰਾਸ਼ਟਰ ਨਿਰਮਾਣ ਵਿੱਚ ਉਨ੍ਹਾਂ ਦੀ ਭੂਮਿਕਾ ਹੋਰ ਮਜ਼ਬੂਤ ਹੋਵੇਗੀ।
  • Related Posts

    ਸੈਸਜ਼-2027 ਅਧੀਨ ਡਿਸਟ੍ਰਿਕਟ ਸੈਂਸਜ਼ ਹੈਂਡਬੁੱਕ (ਡੀ.ਸੀ.ਐਚ.ਬੀ.) ਸਬੰਧੀ ਟ੍ਰੇਨਿੰਗ ਕਰਵਾਈ ਗਈ

    Spread the love

    Spread the loveਫ਼ਰੀਦਕੋਟ, 6 ਅਗਸਤ (ਗੁਰਦੀਪ ਸਿੰਘ ਢਿੱਲੋਂ ):-ਡਿਪਟੀ ਕਮਿਸ਼ਨਰ ਫ਼ਰੀਦਕੋਟ ਸ੍ਰੀ ਰਾਹੁਲ ਚਾਬਾ ਦੀ ਅਗਵਾਈ ਹੇਠ ਸੈਸਜ਼-2027 ਤਹਿਤ ਡਿਸਟ੍ਰਿਕਟ ਸੈਂਸਜ਼ ਹੈਂਡਬੁੱਕ (ਡੀ.ਸੀ.ਐਚ.ਬੀ.) ਸਬੰਧੀ ਟ੍ਰੇਨਿੰਗ ਕਰਵਾਈ ਗਈ। ਇਸ ਟ੍ਰੇਨਿੰਗ ਵਿੱਚ ਤਹਿਸੀਲ ਫ਼ਰੀਦਕੋਟ, ਕੋਟਕਪੂਰਾ…

    ਆਈ ਸੀ ਐੱਸ ਸੀ ਚੱਲਕੇਰੇ ਵਿਖੇ ਏ ਆਈ (AI ) ਅਤੇ ਆਈ ਓ ਟੀ ਦੀ ਟ੍ਰੇਨਿੰਗ ਨੇ ਤਕਨੀਕੀ ਗਿਆਨ ਵਿੱਚ ਕੀਤਾ ਵਾਧਾ

    Spread the love

    Spread the love ਜੈਤੋ 26 ਜੁਲਾਈ (ਗੁਰਦੀਪ ਸਿੰਘ ਢਿੱਲੋਂ ):=ਚੱਲਕੇਰੇ, ਕਰਨਾਟਕ: ਆਰਟੀਫ਼ਿਸ਼ਲ ਇੰਟੈਲੀਜੈਂਸ (AI) ਅਤੇ ਇੰਟਰਨੈੱਟ ਆਫ਼ ਥਿੰਗਜ਼ (IoT) ਵਿਸ਼ੇ ਉੱਤੇ ਇੱਕ ਵਿਸਤ੍ਰਿਤ ਟ੍ਰੇਨਿੰਗ ਪ੍ਰੋਗਰਾਮ ਭਾਰਤੀ ਵਿਗਿਆਨ ਸੰਸਥਾਨ (IISc), ਚੱਲਕੇਰੇ…

    Leave a Reply

    Your email address will not be published. Required fields are marked *